Welcome to SmartStudies.in! You visited this page for the first time.
Click Here to See Full Stats of Your Vists to SmartStudies.in
Smart Studies
Follow on facebookFollow on twitter
This is an effort to make Learning Smarter, Easier and Free
Visitor No. 005377340
ਵਿੱਦਿਆ ਵਿਚਾਰੀ ਤਾਂ ਪਰ-ਉਪਕਾਰੀ।
ਨਕਲ ਕਰਨਾ ਪਾਪ ਹੈ।
ਵਿੱਦਿਆ ਮਨੁੱਖ ਦਾ ਤੀਸਰਾ ਨੇਤਰ ਹੈ।
ਨਕਲ ਆਤਮ-ਹੱਤਿਆ ਹੁੰਦੀ ਹੈ।
ਚਰਿੱਤਰ ਜੀਵਨ ਦੀ ਸ਼ਾਨ ਹੁੰਦੀ ਹੈ।
ਰੱਬ ਦੇ ਸਤਿਕਾਰ ਤੋਂ ਬਾਅਦ ਸਮੇਂ ਦਾ ਸਤਿਕਾਰ ਜ਼ਰੂਰੀ ਹੈ।
ਬੱਚਿਓ ਮਿਹਨਤ ਕਰਦੇ ਜਾਵੋ, ਮੰਜ਼ਿਲ ਵੱਲ ਪੱਬ ਧਰਦੇ ਜਾਵੋ।
Computer Science -> Solved Exercise -> Class - 7th, Lesson No. 1 (Typing Tutor)

ਪਾਠ - 1
tweIipMg itaUtr

ਅਭਿਆਸ (Exercise)


  1. ਟੱਚ ਟਾਈਪਿੰਗ ਇੱਕ ਅਜਿਹੀ ਤਕਨੀਕ ਹੈ ਜਿਸ ਰਾਹੀਂ ਅਸੀਂ ਕੀਬੋਰਡ ਨੂੰ ਦੇਖੇ ਬਿਨਾਂ ਤੇਜ਼ ਰਫਤਾਰ ਨਾਲ ਟਾਈਪਿੰਗ ਕਰਨੀ ਸਿੱਖਦੇ ਹਾਂ।
  2. ਟਾਈਪਿੰਗ ਕਰਨ ਲਈ ਕੀਬੋਰਡ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਜਾਂਦਾ ਹੈ - ਇੱਕ ਖੱਬਾ ਭਾਗ ਅਤੇ ਇੱਕ ਸੱਜਾ ਭਾਗ।
  3. ਖੱਬੇ ਪਾਸੇ ਦੀਆਂ ਕੀਅਜ਼ ਖੱਬੇ ਹੱਥ ਦੀਆਂ ਉਂਗਲਾਂ ਨਾਲ ਅਤੇ ਸੱਜੇ ਪਾਸੇ ਦੀਆਂ ਕੀਅਜ਼ ਸੱਜੇ ਹੱਥ ਦੀਆਂ ਉਂਗਲਾਂ ਨਾਲ ਦਬਾਈਆਂ ਜਾਂਦੀਆਂ ਹਨ।
  4. ਨੁਮੇਰਿਕ ਕੀਅਪੈਡ, ਕੀਬੋਰਡ ਦੇ ਸੱਜੇ ਪਾਸੇ ਮੌਜੂਦ ਹੁੰਦੀ ਹੈ। ਇਹ ਅੰਕਾਂ ਨਾਲ ਕੰਮ ਕਰਨ ਲਈ ਪ੍ਰਭਾਵਸ਼ਾਲੀ ਅਤੇ ਤੇਜ਼ ਵਿਧੀ ਪ੍ਰਦਾਨ ਕਰਦੀ ਹੈ।
  5. ਦੋ ਸ਼ਬਦਾਂ ਵਿੱਚ ਖਾਲੀ ਥਾਂ (ਸਪੇਸ) ਛੱਡਣ ਲਈ ਸਪੇਸ ਬਾਰ ਕੀਅ ਦੀ ਵਰਤੋਂ ਕੀਤੀ ਜਾਂਦੀ ਹੈ।
  6. ਬੈਕ ਸਪੇਸ ਕੀਅ ਕਰਸਰ ਦੇ ਖੱਬੇ ਪਾਸੇ ਇੱਕ ਅੱਖਰ ਮਿਟਾਉਣ ਲਈ ਵਰਤੀ ਜਾਂਦੀ ਹੈ।
  7. ਪੰਜਾਬੀ ਵਿੱਚ ਟਾਈਪਿੰਗ ਸਿੱਖਣ ਲਈ AnmolLipi ਫੌਂਟ ਸਭ ਤੋਂ ਆਸਾਨ ਫੌਂਟ ਹੈ।
  8. ਸਾਡੇ ਹੱਥ/ ਉਂਗਲਾਂ ਦੀ ਸਥਿਤੀ ਹਮੇਸ਼ਾ ਹੋਮ ਰੋਅ ਉੱਤੇ ਹੋਣੀ ਚਾਹੀਦੀ ਹੈ। ਸਾਨੂੰ ਹਮੇਸ਼ਾ ਇਸ ਰੋਅ ਤੋਂ ਸ਼ੁਰੂ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਰੋਅ ਦੇ ਅੱਖਰ ਟਾਈਪ ਕਰਨ ਤੋਂ ਬਾਅਦ ਵਾਪਸ ਇਸੇ ਰੋਅ ਉੱਪਰ ਆਉਣਾ ਚਾਹੀਦਾ ਹੈ।
  9. Enter ਕੀਅ ਦੀ ਵਰਤੋਂ ਅਗਲੀ ਲਾਈਨ ਤੇ ਜਾਣ ਲਈ ਕੀਤੀ ਜਾਂਦੀ ਹੈ।
  10. ਸਾਨੂੰ ਆਪਣਾ ਜ਼ਿਆਦਾ ਧਿਆਨ ਰਫਤਾਰ ਨਾਲੋ ਸਹੀ ਕੀਅ ਦਬਾਉਣ ਉੱਤੇ ਰੱਖਣਾ ਚਾਹੀਦਾ ਹੈ। ਟਾਈਪਿੰਗ ਕਰਨ ਦੀ ਰਫਤਾਰ (ਸਪੀਡ) ਸਮੇਂ ਅਤੇ ਅਭਿਆਸ ਨਾਲ ਆਪਣੇ-ਆਪ ਵੱਧ ਜਾਵੇਗੀ।

SmartStudies.in © 2012-2023